ਮੋਟਰਸਾਈਕਲ ’ਤੇ ਆਏ ਦੋ ਹਮਲਾਵਰਾਂ ਨੇ ਕੀਤੀ ਫਾਇਰਿੰਗ
29 ਜਨਵਰੀ, 2026 – ਮੁਹਾਲੀ : ਮੁਹਾਲੀ ’ਚ ਖੌਫਨਾਕ ਵਾਰਦਾਤ ਵਾਪਰੀ ਹੈ। ਇੱਥੇ ਐੱਸਐੱਸਪੀ ਦਫ਼ਤਰ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ’ਤੇ ਫਾਇਰਿੰਗ ਕੀਤੀ ਗਈ।
ਘਟਨਾ ਦੁਪਹਿਰ 3 ਵਜੇ ਤੋਂ ਬਾਅਦ ਵਾਪਰੀ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਰੁੜਕੀ ਵਜੋਂ ਹੋਈ ਹੈ। ਹਮਲੇ ਦੌਰਾਨ ਮ੍ਰਿਤਕ ਦੀ ਪਤਨੀ ਵੀ ਨਾਲ ਸੀ। ਉਸ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦਾ ਬਚਾਅ ਹੋ ਗਿਆ।
ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹਨ। ਪੁਲੀਸ ਅਨੁਸਾਰ ਹਮਲਾਵਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।
ਪੰਜਾਬੀ ਟ੍ਰਿਬਯੂਨ