ਆਸ਼ਾ, ਮਿੱਡ-ਡੇਅ ਮੀਲ ਅਤੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ। ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਰਾਜਰਾਣੀ,…
06 ਅਕਤੂਬਰ, 2026 – ਸਿਰਸਾ : ਆਸ਼ਾ, ਮਿੱਡ-ਡੇਅ ਮੀਲ ਅਤੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ।
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਰਾਜਰਾਣੀ, ਆਸ਼ਾ ਵਰਕਰਜ਼ ਯੂਨੀਅਨ ਦੀ ਦਰਸ਼ਨਾ ਰਾਣੀ, ਸੀ ਆਈ ਟੀ ਯੂ ਦੀ ਵਿਜੇ ਢੁੱਕੜਾ ਅਤੇ ਆਂਗਣਵਾੜੀ ਯੂਨੀਅਨ ਦੀ ਆਗੂ ਪ੍ਰਮਿਲਾ ਚੌਧਰੀ ਨੇ ਕਿਹਾ ਕਿ ਮੀਟਿੰਗ ਦੇ ਵਾਅਦੇ ਕਰ ਕੇ ਵੀ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ।
ਉਨ੍ਹਾਂ ਨੇ ਕਿਹਾ ਕਿ ਮਿੱਡ-ਡੇਅ ਮੀਲ ਵਰਕਰਾਂ ਦੀਆਂ ਤਨਖ਼ਾਹਾਂ/ਮਾਨਭੱਤਾ ਵਧਾਇਆ ਜਾਣਾ ਚਾਹੀਦਾ ਹੈ, ਮਿੱਡ-ਡੇਅ ਮੀਲ ਵਰਕਰਾਂ ਦੀ ਤਨਖ਼ਾਹ ਵੀ ਵਧਾਈ ਜਾਣੀ ਚਾਹੀਦੀ ਹੈ। ਮਿੱਡ-ਡੇਅ ਮੀਲ ਕੁੱਕਾਂ ਨੂੰ ਸਿਰਫ਼ 10 ਮਹੀਨਿਆਂ ਲਈ ਮਾਣ ਭੱਤਾ ਮਿਲਦਾ ਹੈ ਜਦੋਂਕਿ ਸਿੱਖਿਆ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ 12 ਮਹੀਨਿਆਂ ਲਈ ਤਨਖ਼ਾਹ ਮਿਲਦੀ ਹੈ। ਜੇ ਕੋਈ ਮਿੱਡ-ਡੇਅ ਮੀਲ ਵਰਕਰ ਕਿਸੇ ਹਾਦਸੇ ਵਿੱਚ ਜ਼ਖਮੀ ਹੋ ਜਾਂਦਾ ਹੈ ਤਾਂ ਡਾਕਟਰੀ ਇਲਾਜ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ ਅਤੇ 50,000 ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਸਾਰੀਆਂ ਮਿੱਡ-ਡੇਅ ਮੀਲ ਵਰਕਰਾਂ ਨੂੰ ਈ ਐੱਸ ਆਈ ਅਤੇ ਪੀ ਐੱਫ ਦੇ ਅਧੀਨ ਲਿਆਂਦਾ ਜਾਣਾ ਚਾਹੀਦਾ ਹੈ।
ਪੰਜਾਬੀ ਟ੍ਰਿਬਯੂਨ