21 ਨਵੰਬਰ, 2024 – ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਮੰਡੀਆਂ ਵਿੱਚ ਖ਼ਰੀਦ ਕੀਤੀ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ 26 ਨਵੰਬਰ ਤੱਕ ਮੁਕੰਮਲ ਕੀਤੀ ਜਾਵੇ। ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਅੱਜ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਪੱਤਰ ਭੇਜ ਕੇ ਅਦਾਲਤ ਦੇ ਹਵਾਲੇ ਨਾਲ ਕਿਹਾ ਕਿ ਮੰਡੀਆਂ ਵਿੱਚ ਜੋ ਖ਼ਰੀਦ ਕੀਤੀ ਫ਼ਸਲ ਦੀ ਲਿਫ਼ਟਿੰਗ ਨਹੀਂ ਹੋਈ ਹੈ, ਉਸ ਦੀ 26 ਨਵੰਬਰ ਤੱਕ ਲਿਫ਼ਟਿੰਗ ਕਰਾਈ ਜਾਵੇ।
ਇਹ ਵੀ ਕਿਹਾ ਹੈ ਕਿ ਖ਼ਰੀਦ ਦੇ 72 ਘੰਟਿਆਂ ਵਿੱਚ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਪੰਜਾਬ ਦੀਆਂ ਮੰਡੀਆਂ ਵਿੱਚ ਅੱਜ ਤੱਕ 165.77 ਲੱਖ ਟਨ ਝੋਨਾ ਪੁੱਜਿਆ, ਜਿਸ ਵਿੱਚੋੋਂ 163.36 ਲੱਖ ਟਨ ਦੀ ਖ਼ਰੀਦ ਹੋ ਚੁੱਕੀ ਹੈ। ਖ਼ਰੀਦੀ ਫ਼ਸਲ ਵਿੱਚੋਂ 141.92 ਲੱਖ ਟਨ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਹਾਲੇ ਵੀ ਕਰੀਬ 22 ਲੱਖ ਟਨ ਫ਼ਸਲ ਦੀ ਮੰਡੀਆਂ ਵਿੱਚੋਂ ਲਿਫ਼ਟਿੰਗ ਹੋਣੀ ਬਾਕੀ ਹੈ।
ਪੰਜਾਬੀ ਟ੍ਰਿਬਯੂਨ
test