Punjab Budget: ਪੰਜਾਬ ਸਰਕਾਰ ਦੇ ਬਜਟ ਵਿਚ ਨਾ ਕੋਈ ਨੀਅਤ ਅਤੇ ਨਾ ਨੀਤੀ: ਸੰਦੀਪ ਜਾਖੜ
27 ਮਾਰਚ, 2025 – ਚੰਡੀਗੜ੍ਹ : Punjab Budget: ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਵਿੱਚ ਨਾ ਕੋਈ ਨੀਅਤ ਹੈ ਅਤੇ ਨਾ ਹੀ ਨੀਤੀ ਹੈ । ਉਨ੍ਹਾਂ ਕਿਹਾ ਕਿ ਇਕ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਇੰਡਸਟਰੀ ਅਤੇ ਖੇਤੀਬਾੜੀ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ। ਪਰ ਪੰਜਾਬ ਸਰਕਾਰ ਨੇ ਇਹਨਾਂ ਦੋਵਾਂ ਨੂੰ ਅਣਗੋਲਿਆ ਕਰ ਦਿੱਤਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ 14 ਹਜਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ ਇਸ ਵਿਚੋਂ 9 ਹਜਾਰ ਕਰੋੜ ਰੁਪਏ ਤਾਂ ਬਿਜਲੀ ਸਬਸਿਡੀ ਦੀ ਅਦਾਇਗੀ ਕਰ ਦਿੱਤੀ ਜਾਂਦੀ ਹੈ ਬਾਕੀ 1000 ਕਰੋੜ ਰੁਪਏ ਮੁਲਾਜ਼ਮਾਂ ਦੀ ਤਨਖਾਹਾਂ ਤੇ ਖਰਚ ਦਿੱਤਾ ਜਾਂਦਾ। ਇਸ ਤੋਂ ਬਾਅਦ ਬਚਿਆ ਕੁਝ ਵੀ ਨਹੀਂ ਹੈ। ਇਸ ਦੌਰਾਨ ਜਾਖੜ ਨੇ ਲੋਕਾਂ ਦੇ ਸਿਹਤ ਬੀਮੇ ਨੂੰ 5 ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਡਰੱਗ ਸੈਂਸਜ਼ ਕਰਵਾਉਣ ਬਾਰੇ ਕਿਹਾ ਕਿ ਇਸ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਤੋਂ ਹੀ ਕਰ ਲੈਣੀ ਚਾਹੀਦੀ ਹੈ।
ਪੰਜਾਬੀ ਟ੍ਰਿਬਯੂਨ
Punjab Budget: ਪੰਜਾਬ ਸਰਕਾਰ ਨੇ ਬਜਟ ਵਿਚ ਦਲਿਤ, ਵਪਾਰੀ, ਆਮ ਲੋਕ ਅਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ: ਸੁਖਵਿੰਦਰ ਕੋਟਲੀ
27 ਮਾਰਚ, 2025 – ਚੰਡੀਗੜ੍ਹ : ਵਿਧਾਨ ਸਭਾ ਹਲਕਾ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਦਲਿਤ, ਵਪਾਰੀ, ਆਮ ਲੋਕ ਅਤੇ ਕਿਸਾਨੀ ਨੂੰ ਬਿਲਕੁਲ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਲਿਤ ਵਰਗ ਲਈ ਰੱਖੇ ਬਜਟ ਵਿੱਚ ਕਟੌਤੀ ਕਰ ਦਿੱਤੀ ਹੈ। ਉੱਥੇ ਹੀ ਕਿਸਾਨੀ ਲਈ ਕੋਈ ਵਿਸ਼ੇਸ਼ ਬਜਟ ਨਹੀਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਬਾਰੇ ਕਹਿ ਕਰ ਰਹੀ ਹੈ ਅਤੇ ਦੂਜੇ ਪਾਸੇ 5000 ਹੋਮ ਗਾਰਡ ਦੇ ਜਵਾਨਾਂ ਨੂੰ ਭਰਤੀ ਕਰਨ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਹਦੀ ਜਿਲ੍ਹਿਆਂ ਵਿੱਚ ਡੀਐੱਸਐੱਫ ਨਸ਼ਾ ਤਸਕਰੀ ਰੋਕਣ ਵਿੱਚ ਨਾਕਾਮ ਰਹਿ ਰਹੀ ਹੈ ਤਾਂ ਇਹ ਹੋਮ ਗਾਰਡ ਦੇ ਜਵਾਨ ਕਿਵੇਂ ਕਾਮਯਾਬ ਹੋ ਜਾਣਗੇ। ਕੋਟਲੀ ਨੇ ਕਿਹਾ ਕਿ ਸਰਕਾਰ ਵੱਲੋਂ ਬਜਟ ਵਿੱਚ ਅੰਕੜਿਆਂ ਨਾਲ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਪੰਜਾਬੀ ਟ੍ਰਿਬਯੂਨ
test