ਨਾਭਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਆਈ ਏ ਐੱਸ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚ 15 ਵਾਂ ਰੈਂਕ ਹਾਸਲ ਕੀਤਾ ਹੈ। ਕਿਸਾਨ ਪਰਿਵਾਰ ਦੀ ਧੀ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗਰੈਜੂਏਸ਼ਨ ਕੀਤੀ ਤੇ…
07 ਮਾਰਚ, 2026 – ਨਾਭਾ : ਨਾਭਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਆਈ ਏ ਐੱਸ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚ 15 ਵਾਂ ਰੈਂਕ ਹਾਸਲ ਕੀਤਾ ਹੈ। ਕਿਸਾਨ ਪਰਿਵਾਰ ਦੀ ਧੀ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗਰੈਜੂਏਸ਼ਨ ਕੀਤੀ ਤੇ ਆਪਣੇ ਚੌਥੀ ਕੋਸ਼ਿਸ਼ ਦੌਰਾਨ ਇਹ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਸਿਮਰਨਦੀਪ ਕੌਰ ਨੇ ਦੱਸਿਆ ਕਿ ਉਹ ਜ਼ਮੀਨ ਨਾਲ ਜੁੜੇ ਰਹਿਣਾ ਚਾਹੁੰਦੀ ਹੈ ਤੇ ਪਿੰਡ ਦੀ ਵਸਨੀਕ ਹੋਣ ਦੇ ਨਾਤੇ ਪੇਂਡੂ ਖੇਤਰ ਲਈ ਕੰਮ ਕਰਨ ਦੀ ਚਾਹਵਾਨ ਹੈ।
ਪਿੰਡ ਵਿਚ ਮਿਹਨਤਕਸ਼ ਪਰਿਵਾਰ ਵਜੋਂ ਜਾਣੇ ਜਾਂਦੇ ਕੁਲਦੀਪ ਸਿੰਘ ਅਤੇ ਉਨ੍ਹਾਂ ਦਾ ਭਰਾ ਜਗਦੀਪ ਸਿੰਘ ਆਲੂਆਂ ਅਤੇ ਹੋਰ ਸਬਜ਼ੀਆਂ ਦੀ ਖੇਤੀ ਕਰਦੇ ਹਨ। ਸਿਮਰਨਦੀਪ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿਚ ਪੋਸਟ ਗਰੈਜੂਏਸ਼ਨ ਕੀਤੀ ਤੇ ਇਸੇ ਵਿਸ਼ੇ ਨੂੰ ਯੂ ਪੀ ਐਸ ਸੀ ਪ੍ਰੀਖਿਆ ਵਿਚ ਵੀ ਚੁਣਿਆ। ਇਹ ਉਸ ਦੀ ਚੌਥੀ ਕੋਸ਼ਿਸ਼ ਸੀ ਤੇ ਇਸ ਵਾਰ ਉਹ ਦੇਸ਼ ਵਿਚੋਂ ਵਧੀਆ ਰੈਂਕ ਲੈ ਕੇ ਆਈ। ਸਿਮਰਨਦੀਪ ਨੇ ਦੱਸਿਆ ਕਿ ਉਸ ਨੇ ਆਨਲਾਈਨ ਕਲਾਸਾਂ ਰਾਹੀਂ ਤਿਆਰੀ ਕੀਤੀ ਤੇ ਕਰਨਾਟਕ ਤੋਂ ਇੱਕ ਅਧਿਆਪਕ ਦੇ ਮਾਰਗਦਰਸ਼ਨ ਹੇਠ ਪ੍ਰੀਖਿਆ ਦਿੱਤੀ।
ਪੰਜਾਬੀ ਟ੍ਰਿਬਯੂਨ